Friday, October 31, 2025

ਖੇਤੀ ਦੇ ਹਾਦਸਿਆਂ ਤੋਂ ਬਚਾਅ ਅਤੇ ਮੁਆਵਜ਼ਾ | ਪੰਜਾਬ ਮੰਡੀ ਬੋਰਡ ਸਕੀਮ | ਕਿਸਾਨ ਗਾਈਡ

ਖੇਤੀ ਦੌਰਾਨ ਵਾਪਰਨ ਵਾਲੇ ਹਾਦਸੇ ਅਤੇ ਬਚਾਅ

ੳ. ਸਪਰੇਅ ਦੌਰਾਨ ਹਾਦਸੇ ਤੋਂ ਬਚਾਓ ਦੇ ਮੁੱਢਲੇ ਢੰਗ
ਜੇ ਕਿਸੇ ਨੂੰ ਇਨ੍ਹਾਂ ਦਵਾਈਆਂ ਦਾ ਜ਼ਹਿਰ ਚੜ੍ਹ ਜਾਵੇ ਤਾਂ ਜਲਦੀ ਹੀ ਡਾਕਟਰ ਨੂੰ ਬੁਲਾਅ ਲੈਣਾ ਚਾਹੀਦਾ ਹੈ। ਡਾਕਟਰ ਦੇ ਪੁੱਜਣ ਤੋਂ ਪਹਿਲਾਂ ਮੁੱਢਲੇ ਬਚਾਓ ਦੇ ਢੰਗ ਅਪਣਾਅ ਲੈਣੇ ਜ਼ਰੂਰੀ ਹਨ।

  • ਨਿਗਲੀ ਹੋਈ ਜ਼ਹਿਰ: ਜਲਦੀ ਹੀ ਉਲਟੀ ਕਰਾ ਕੇ ਮਰੀਜ਼ ਦੇ ਪੇਟ ਵਿੱਚੋਂ ਜ਼ਹਿਰ ਕੱਢ ਦੇਣੀ ਚਾਹੀਦੀ ਹੈ। ਇਕ ਚਮਚ (15 ਗ੍ਰਾਮ) ਨਮਕ ਗਰਮ ਪਾਣੀ ਦੇ ਗਲਾਸ ਵਿੱਚ ਘੋਲ ਕੇ ਮਰੀਜ ਨੂੰ ਦਿਓ ਅਤੇ ਇਹ ਅਮਲ, ਉਸ ਸਮੇਂ ਤੱਕ ਦੁਹਰਾਉਂਦੇ ਰਹੋ ਜਿੰਨਾ ਚਿਰ ਤੱਕ ਕਿ ਉਲਟੀ ਨਾ ਹੋ ਜਾਵੇ। ਸਹਿਜੇ ਸਹਿਜੇ ਉਂਗਲੀ ਨਾਲ ਗਲ ਨੂੰ ਟੋਹਣ ਜਾਂ ਚਮਚੇ ਦਾ ਖੁੰਢਾ ਪਾਸਾ ਗਲ ਉੱਤੇ ਰੱਖਣ ਨਾਲ ਜਦੋਂ ਪੇਟ ਨਮਕੀਨ ਪਾਣੀ ਨਾਲ ਭਰਿਆ ਹੋਵੇ ਉਲਟੀ ਕਰਾਉਣ ਵਿੱਚ ਸਹਾਇਤਾ ਮਿਲਦੀ ਹੈ। ਜੋ ਮਰੀਜ ਪਹਿਲੇ ਹੀ ਉਲਟੀਆਂ ਕਰ ਰਿਹਾ ਹੋਵੇ ਤਾਂ ਉਸ ਨੂੰ ਨਮਕ ਨਾ ਦਿਓ। ਜੇ ਮਰੀਜ ਬੇਸੁਰਤ ਹੋਵੇ ਤਾਂ ਉਲਟੀਆਂ ਨਾ ਕਰਵਾਉ।

  • ਸਾਹ ਰਾਹੀਂ ਅੰਦਰ ਗਿਆ ਜ਼ਹਿਰ: ਮਰੀਜ ਨੂੰ ਜਲਦੀ ਹੀ ਖੁੱਲੀ ਹਵਾ ਵਿੱਚ ਲੈ ਜਾਓ (ਤੋਰ ਕੇ ਨਹੀਂ)। ਸਾਰੇ ਦਰਵਾਜੇ ਅਤੇ ਖਿੜਠੀਆਂ ਖੋਲ੍ਹ ਦਿਓ। ਪਾਏ ਤੰਗ ਕੱਪੜੇ ਢਿੱਲੇ ਕਰ ਦਿਓ। ਜੇ ਸਾਹ ਬੰਦ ਹੋ ਜਾਵੇ ਜਾਂ ਸਾਹ ਵਿੱਚ ਤਬਦੀਲੀ ਆ ਜਾਵੇ ਤਾਂ ਆਰਜੀ ਤੌਰ ਤੇ ਸਾਹ ਦਿਵਾਉਣਾ ਚਾਹੀਦਾ ਹੈ। ਛਾਤੀ ਤੇ ਕੋਈ ਦਬਾਅ ਨਹੀਂ ਦੇਣਾ ਚਾਹੀਦਾ। ਮਰੀਜ਼ ਨੂੰ ਸਰਦੀ ਨਹੀਂ ਲੱਗਣ ਦੇਣੀ ਚਾਹੀਦੀ। ਮਰੀਜ਼ ਉੱਤੇ ਕੰਬਲ ਦੇਣਾ ਚਾਹੀਦਾ ਹੈ। ਮਰੀਜ਼ ਨੂੰ ਜਿੰਨਾ ਹੋ ਸਕੇ ਚੁੱਪ ਰੱਖਣਾ ਚਾਹੀਦਾ ਹੈ। ਜੇ ਮਰੀਜ਼ ਨੂੰ ਕੜਵੱਲ ਪੈਣ ਤਾਂ ਉਸਨੂੰ ਹਨ੍ਹੇਰੇ ਕਮਰੇ ਵਿੱਚ ਬਿਸਤਰ ਵਿੱਚ ਰੱਖੋ। ਉਥੇ ਕੋਈ ਸ਼ੋਰ-ਸ਼ਰਾਬਾ ਨਾ ਕਰੋ। ਮਰੀਜ਼ ਨੂੰ ਅਲਕੋਹਲ ਨਾ ਦਿਉ।

  • ਚਮੜੀ ਰਾਹੀਂ ਜ਼ਹਿਰ ਜਾਣਾ: ਪਾਣੀ ਨਾਲ ਸਰੀਰ ਨੂੰ ਗਿੱਲਾ ਕਰ ਲਓ (ਸ਼ਾਵਰ, ਹੌਜ਼ ਜਾਂ ਪੰਪ ਦੁਆਰਾ)। ਕੱਪੜੇ ਉਤਾਰ ਕੇ ਸਰੀਰ ਤੇ ਲਗਾਤਾਰ ਪਾਣੀ ਪਾਉਂਦੇ ਜਾਓ। ਸਰੀਰ ਨੂੰ ਸਾਬਣ ਅਤੇ ਪਾਣੀ ਨਾਲ ਚੰਗੀ ਤਰ੍ਹਾਂ ਸਾਫ਼ ਕਰੋ। ਸਰੀਰ ਨੂੰ ਛੇਤੀ ਧੋ ਲੈਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਕਾਵੀ ਫ਼ਰਕ ਪੈ ਜਾਂਦਾ ਹੈ।

  • ਅੱਖ ਵਿੱਚ ਜ਼ਹਿਰੀਲੀ ਦਵਾਈ ਪੈ ਜਾਣ ਤੇ: ਅੱਖਾਂ ਦੀਆ ਪਲਕਾਂ ਖੁੱਲ੍ਹੀਆਂ ਰੱਖੋ। ਚਲਦੇ ਪਾਣੀ ਨਾਲ ਤੁਰੰਤ ਹੀ ਅੱਖਾਂ ਹੌਲੀ-ਹੌਲੀ ਸਹਿਜੇ ਸਹਿਜੇ ਧੋਣੀਆਂ ਚਾਹੀਦੀਆਂ ਹਨ। ਅੱਖਾਂ ਨੂੰ ਉਸ ਸਮੇਂ ਤੱਕ ਧੋਦੇਂ ਰਹਿਣਾ ਚਾਹੀਦਾ ਹੈ ਜਦੋਂ ਤੱਕ ਕਿ ਡਾਕਟਰ ਨਾ ਪਹੁੰਚ ਜਾਵੇ। ਕਿਸੇ ਦਵਾਈ ਦੀ ਵਰਤੋਂ ਡਾਕਟਰ ਦੀ ਸਲਾਹ ਤੋਂ ਬਿਨਾਂ ਨਹੀਂ ਕਰਨੀ ਚਾਹੀਦੀ, ਹੋ ਸਕਦਾ ਹੈ ਕਿ ਗਲਤ ਵਰਤੀ ਦਵਾਈ ਹੋਰ ਹਾਨੀਕਾਰਕ ਸਿੱਧ ਹੋਵੇ।

ਅ. ਸੱਪ ਦਾ ਡੱਸਣਾ
ਜਿਨ੍ਹਾਂ ਇਲਾਕਿਆਂ ਵਿੱਚ ਸੱਪ ਰਹਿੰਦੇ ਹਨ, ਉਥੇ ਪਜਾਮਾਂ ਜਾਂ ਪੈਂਟ ਆਦਿ, ਉੱਚੇ ਬੂਟ, ਜੁਰਾਬਾਂ ਅਤੇ ਦਸਤਾਨੇ ਪਾ ਕੇ ਰੱਖੋ। ਸਭ ਤੋਂ ਜ਼ਰੂਰੀ ਹੈ ਕਿ ਤੁਰਦਿਆਂ ਹੋਇਆਂ ਹੇਠਾਂ ਧਿਆਨ ਰੱਖੋ।

  • ਮੁੱਢਲੀ ਸਹਾਇਤਾ: ਮਰੀਜ਼ ਨੂੰ ਪੂਰਾ ਆਰਾਮ ਦਿਉ, ਤਾਂ ਕਿ ਸਰੀਰ ਵਿੱਚ ਜ਼ਹਿਰ ਨਾ ਫੈਲੇ। ਕੱਟੇ ਹੋਏ ਥਾਂ ਤੋਂ ਕੁਝ ਉੱਚਾ ਰੱਖ ਕੇ ਸਰੀਰ ਦੇ ਹਿੱਸੇ ਨੂੰ ਘੁੱਟ ਕੇ ਬੰਨ੍ਹ ਦਿਉ ਅਤੇ ਤੁਰੰਤ ਡਾਕਟਰ ਕੋਲ ਪਹੁੰਚਾਉ।

ੲ. ਮੱਧੂ ਮੱਖੀ ਜਾਂ ਭੂੰਡ ਦਾ ਕੱਟਣਾ
ਡੰਗ ਵਾਲੀ ਥਾਂ ਤੇ ਬਰਫ਼ ਨਾਲ ਠੰਢਾ ਕਰੋ। ਡੰਗ ਨੂੰ ਕੱਢ ਦਿਓ। ਡੰਗ ਵਾਲੀ ਥਾਂ ਨੂੰ ਸਾਬਣ ਨਾਲ ਧੋਵੋ। ਕੋਈ ਵੀ ਐਂਟੀਅਲਰਜੀ ਦਵਾਈ ਲਵੋ। ਤਿੱਖੇ ਰੰਗਾਂ ਵਾਲੇ ਕੱਪੜੇ ਅਤੇ ਸੁਗੰਧੀ ਵਾਲੀ ਚੀਜ਼ ਲਾਉਣ ਤੋਂ ਪ੍ਰਹੇਜ ਕਰੋ। ਕਈ ਮਨੁੱਖਾਂ ਨੂੰ ਇਕ ਡੰਗ ਲੱਗਣ ਨਾਲ ਕਾਫ਼ੀ ਅਸਰ ਹੋ ਜਾਂਦਾ ਹੈ। ਇਹੋ ਜਿਹੀ ਹਾਲਤ ਵਿੱਚ ਮਰੀਜ਼ ਨੂੰ ਡਾਕਟਰ ਕੋਲ ਲੈ ਜਾਓ।

ਸ. ਬਿਜਲੀ ਦਾ ਕਰੰਟ ਲੱਗਣਾ
ਬਿਜਲੀ ਨਾਲ ਹੋਣ ਵਾਲੇ ਹਾਦਸਿਆਂ ਬਾਰੇ ਹਰੇਕ ਨੂੰ ਸੁਚੇਤ ਕਰੋ। ਬਿਜਲੀ ਨਾਲ ਚੱਲਣ ਵਾਲੀਆਂ ਮੋਟਰਾਂ, ਮਸ਼ੀਨਾਂ ਆਦਿ ਦੀਆਂ ਤਾਰਾਂ ਚੰਗੀ ਤਰ੍ਹਾਂ ਢੱਠੀਆਂ ਹੋਣੀਆਂ ਚਾਹੀਦੀਆਂ ਹਨ। ਬਿਜਲੀ ਦਾ ਕੰਮ ਕਰਦੇ ਸਮੇਂ ਰਬੜ ਦੇ ਦਸਤਾਨੇ ਅਤੇ ਸੁੱਠੀ ਜੁੱਤੀ ਪਹਿਨੋ।

  • ਹਾਦਸਾ ਹੋਣ ਤੇ ਮੁੱਢਲੀ ਸਹਾਇਤਾ: ਜੇਕਰ ਸੰਭਵ ਹੋਵੇ ਤਾਂ ਤੁਰੰਤ ਬਿਜਲੀ ਬੰਦ ਕਰ ਦਿਉ। ਮਰੀਜ਼ ਨੂੰ ਹੱਥ ਲਾਏ ਬਿਨਾਂ ਤਾਰ ਤੋਂ ਪਾਸੇ ਕਰ ਦਿਉ। ਇਸ ਕੰਮ ਲਈ ਰਬੜ ਦੀ ਸ਼ੀਟ, ਚਮੜੇ ਦੀ ਪੇਟੀ, ਲੱਕੜੀ ਜਾਂ ਕੋਈ ਹੋਰ ਚੀਜ਼ ਜਿਸ ਵਿੱਚ ਬਿਜਲੀ ਨਾ ਲੰਘ ਸਕੇ ਆਦਿ ਵਰਤੀ ਜਾ ਸਕਦੀ ਹੈ। ਜੇਕਰ ਮਰੀਜ਼ ਦਾ ਸਾਹ ਬੰਦ ਹੋ ਰਿਹਾ ਹੋਵੇ, ਤਾਂ ਉਸਨੂੰ ਮੂੰਹ ਨਾਲ ਸਾਹ ਦਿਉ। ਜੇਕਰ ਮਰੀਜ਼ ਦੀ ਨਬਜ਼ ਨਾ ਚੱਲ ਰਹੀ ਹੋਵੇ, ਤਾਂ ਉਸ ਦੀ ਛਾਤੀ ਦੇ ਖੱਬੇ ਪਾਸੇ ਮਾਲਿਸ਼ ਕਰੋ ਅਤੇ ਉਸਨੂੰ ਤੁਰੰਤ ਹਸਪਤਾਲ ਪਹੁੰਚਾਉ। ਕਰੰਟ ਲੱਗਣ ਨਾਲ ਜੇਕਰ ਜਖ਼ਮ ਹੋ ਗਏ ਹੋਣ, ਤਾਂ ਉਸ ਦਾ ਇਲਾਜ ਕਰਵਾਉ।

ਹ. ਥਰੈਸ਼ਰ ਦੇ ਹਾਦਸਿਆਂ ਤੋਂ ਬਚਣ ਲਈ ਜ਼ਰੂਰੀ ਹਦਾਇਤਾਂ:

  • ਥਰੈਸ਼ਰਾਂ ਤੇ ਕੰਮ ਕਰਦਿਆਂ ਖੁਲ੍ਹੇ ਕੱਪੜੇ, ਕੜਾ, ਘੜੀ ਆਦਿ ਨਾ ਪਾਓ।

  • ਨਸ਼ਾ ਖਾ/ਪੀ ਕੇ ਥਰੈਸ਼ਰ ਦਾ ਕੰਮ ਨਾ ਕਰੋ।

  • ਸੁਰੱਖਿਅਤਾ ਪਰਨਾਲੇ ਦੀ ਘੱਟੋ-ਘੱਟ ਲੰਬਾਈ 90 ਸੈਂਟੀਮੀਟਰ ਹੋਣੀ ਚਾਹੀਦੀ ਹੈ ਅਤੇ ਇਹ 45 ਸੈਂਟੀਮੀਟਰ ਤੱਕ ਢਕਿਆ ਹੋਵੇ। ਇਸ ਦੀ ਢਾਲ ਦਾ ਅਗਿਉਂ 5 ਡਿਗਰੀ ਕੋਣ ਹੋਣਾ ਜ਼ਰੂਰੀ ਹੈ।

  • ਇਕ ਆਦਮੀ ਨੂੰ ਥਰੈਸ਼ਰ ਤੇ 10 ਘੰਟੇ ਤੋਂ ਜ਼ਿਆਦਾ ਕੰਮ ਨਹੀਂ ਕਰਨਾ ਚਾਹੀਦਾ।

  • ਕੰਮ ਕਰਦਿਆਂ ਗੱਲਾਂ ਵਿੱਚ ਨਾ ਰੁੱਝੋ ਅਤੇ ਨਾ ਹੀ ਕਿਸੇ ਹੋਰ ਪਾਸੇ ਧਿਆਨ ਕਰੋ।

  • ਰਹਿੰਦ-ਖੂੰਹਦ ਨੂੰ ਥਰੈਸ਼ਰ ਵਿੱਚ ਪਾਉਣ ਤੋਂ ਸੰਕੋਚ ਕਰੋ। ਇਸੇ ਤਰ੍ਹਾਂ ਸਿੱਲ੍ਹੀ ਫ਼ਸਲ ਵੀ ਨਹੀਂ ਪਾਉਣੀ ਚਾਹੀਦੀ ਕਿਉਂਕਿ ਇਸ ਨਾਲ ਅੱਗ ਲੱਗਣ ਦਾ ਹਾਦਸਾ ਹੋ ਸਕਦਾ ਹੈ। ਛੋਟੀ ਫ਼ਸਲ ਨੂੰ ਰੁੱਗ ਲਗਾਉਣ ਸਮੇਂ ਖਾਸ ਧਿਆਨ ਰੱਖੋ।

  • ਟਰੈਕਟਰ ਦੇ ਧੂੰਏ ਵਾਲਾ ਪਾਈਪ ਸਿੱਧਾ ਉੱਪਰ ਨੂੰ ਰੱਖੋ।

  • ਬਿਜਲੀ ਦੀ ਮੋਟਰ ਨੂੰ ਬੰਦ ਕਰਨ ਵਾਲਾ ਸਵਿੱਚ ਕੰਮ ਵਾਲੇ ਦੇ ਨੇੜੇ ਹੋਣਾ ਚਾਹੀਦਾ ਹੈ ਤਾਂ ਕਿ ਸੰਕਟ ਦੀ ਹਾਲਤ ਵਿੱਚ ਮੋਟਰ ਤੁਰੰਤ ਬੰਦ ਹੋ ਸਕੇ।

  • ਪਟੇ ਦੇ ਉੱਪਰੋਂ ਜਾਂ ਨੇੜੇ ਦੀ ਨਾ ਲੰਘੋ।

  • ਮਲਮ-ਪੱਟੀ ਆਦਿ ਦਾ ਸਮਾਨ ਕੋਲ ਰੱਖੋ।

  • ਥਰੈਸ਼ਰ ਨੂੰ ਬਿਜਲੀ ਦੀਆਂ ਤਾਰਾਂ ਆਦਿ ਤੋਂ ਦੂਰ ਫਿੱਟ ਕਰੋ।

ਕ. ਟਰੈਕਟਰ ਟਰਾਲੀ ਚਲਾਉਂਦੇ ਸਮੇਂ ਹਾਦਸੇ ਰੋਕਣ ਲਈ ਹਦਾਇਤਾਂ

  • ਡਰਾਈਵਰ ਦੀ ਸੁਰੱਖਿਆ ਦੇ ਢਾਂਚੇ (ROPS - Roll Over Protection Structure) ਵਾਲਾ ਟਰੈਕਟਰ ਹੀ ਖਰੀਦੋ।

  • ਟਰੈਕਟਰਾਂ ਤੇ ਟਰਾਲੀਆਂ ਪਿਛੇ ਤਿਕੋਨਾ ਰਿਫਲੈਕਟਰ ਲਗਵਾਓ।

  • ਤੂੜੀ ਜਾਂ ਕਪਾਹ ਦੀਆਂ ਛਿਟੀਆਂ ਦੀ ਢੋਆ-ਢੁਆਈ ਸਮੇਂ ਟਰਾਲੀ ਨੂੰ ਜ਼ਿਆਦਾ ਚੋੜਾਈ ਵਿੱਚ ਨਾ ਲੱਦੋ ਤੇ ਉਚੇਚੇ ਤੌਰ ਤੇ ਲਾਈਟਾਂ ਦਾ ਪ੍ਰਬੰਧ ਕਰੋ।

  • ਟਰੈਕਟਰ ਨੂੰ ਟਰਾਲੀ ਦੇ ਕੰਮ ਵਿੱਚ ਵਰਤਣ ਵਾਸਤੇ ਅਗਲੇ ਹਿੱਸੇ ਨੂੰ ਭਾਰਾ ਕਰ ਲੈਣਾ ਚਾਹੀਦਾ ਹੈ ਤਾਂ ਕਿ ਟਰੈਕਟਰ ਪਿਛੇ ਨੂੰ ਪਲਟਾ ਨਾ ਖਾਵੇ।

  • ਟਰੈਕਟਰ-ਟਰਾਲੀ ਨਾਲ ਉੱਚਾ ਪੁੱਲ ਲੰਘਦੇ ਹੋਏ ਵਿਚਾਲੇ ਗਿਅਰ ਨਾ ਬਦਲੋ।

  • ਰੇਲ ਲਾਈਨ ਪਾਰ ਕਰਦੇ ਸਮੇਂ ਸੱਜੇ-ਖੱਬੇ ਜ਼ਰੂਰ ਵੇਖੋ।

ਖ. ਪੱਠੇ ਕੁਤਰਦੇ ਸਮੇਂ ਹਾਦਸੇ ਰੋਕਣ ਲਈ ਹਦਾਇਤਾਂ

  • ਪੱਠੇ ਕੁਤਰਣ ਵਾਲਾ ਉਹ ਟੋਕਾ ਖਰੀਦੋ ਜਿਸਦੇ ਵੱਡੇ ਚੱਕਰ ਦੀ ਕੁੰਡੀ ਲੱਗੀ ਹੋਵੇ, ਟੋਕੇ ਦਾ ਵੱਡਾ ਚੱਕਰ, ਗਿਅਰ ਬਾਕਸ, ਸ਼ਾਫ਼ਟ, ਪੁਲੀਆਂ ਅਤੇ ਪਟੇ ਢਕੇ ਹੋਏ ਹੋਣ ਅਤੇ ਵਾਰਨਿੰਗ ਰੋਲਰ ਲੱਗਾ ਹੋਵੇ।

  • ਰੁੱਗ ਲਾਉਣ ਵਾਲਾ ਪ੍ਰਨਾਲਾ ਘੱਟ ਤੋਂ ਘੱਟ 90 ਸੈਂਟੀਮੀਟਰ ਲੰਬਾ ਅਤੇ ਉਤਲੇ ਪਾਸਿਓਂ 45 ਸੈਂਟੀਮੀਟਰ ਢਕਿਆ ਹੋਣਾ ਚਾਹੀਦਾ ਹੈ।

  • ਇੰਜਣ ਜਾਂ ਮੋਟਰ ਨਾਲ ਚੱਲਣ ਵਾਲੇ ਟੋਕੇ ਦਾ ਰੁਗ ਪਿੱਛੇ ਖਿੱਚਣ ਵਾਸਤੇ ਗਿਅਰ ਦਾ ਲੀਵਰ ਕਾਮੇ ਦੇ ਨੇੜੇ ਲੱਗਿਆ ਹੋਣਾ ਚਾਹੀਦਾ ਹੈ।

  • ਪੱਠੇ ਕੁਤਰਣ ਵਾਲਾ ਟੋਕਾ ਪੱਕੀ ਨੀਂਹ, ਛਾਂਵੇਂ ਅਤੇ ਖੁੱਲ੍ਹੀ ਜਗ੍ਹਾ ਤੇ ਹੋਣਾ ਚਾਹੀਦਾ ਹੈ ਅਤੇ ਉਥੇ ਚਾਨਣ ਦਾ ਪ੍ਰਬੰਧ ਵੀ ਹੋਣਾ ਚਾਹੀਦਾ ਹੈ।

ਗ. ਅੱਗ ਲੱਗਣ ਤੋਂ ਬਚਾਅ ਲਈ ਹਦਾਇਤਾਂ

  • ਟਰੈਕਟਰ ਜਾਂ ਇੰਜਣ ਦੀ ਵਰਤੋਂ ਸਮੇਂ ਇਸਦਾ ਸਾਈਲੈਂਸਰ ਉੱਪਰ ਨੂੰ ਰੱਖੋ।

  • ਫ਼ਸਲ ਦੀ ਗਹਾਣੀ ਦਾ ਕੰਮ ਬਿਜਲੀ ਦੀਆਂ ਤਾਰਾਂ ਤੋਂ ਦੂਰ ਕਰੋ। ਇਹ ਤਾਰਾਂ ਕੰਬਾਈਨ ਦੀ ਛਤਰੀ ਤੋਂ ਕਾਫ਼ੀ ਉੱਚੀਆਂ ਹੋਣੀਆਂ ਚਾਹੀਦੀਆਂ ਹਨ।

  • ਫ਼ਸਲ ਦੀ ਕਟਾਈ ਸਮੇਂ ਲੱਗੀ ਅੱਗ ਨੂੰ ਕਾਬੂ ਕਰਨ ਵਾਸਤੇ ਪਾਣੀ ਅਤੇ ਮਿੱਟੀ ਦਾ ਪ੍ਰਬੰਧ ਪਹਿਲਾਂ ਕਰਕੇ ਰੱਖੋ।

  • ਫ਼ਸਲ ਦੇ ਨਾੜ ਨੂੰ ਅੱਗ ਨਾ ਲਾਉ। ਮਸ਼ੀਨ ਨਾਲ ਤੂੜੀ ਬਣਾਓ।

ਹੋਰ ਖੇਤੀ ਸੁਰੱਖਿਆ ਸੁਚੇਤਾਵਾਂ

ਘ. ਟਰੈਕਟਰ ਚਲਾਉਣ ਸਮੇਂ ਹੋਰ ਸਾਵਧਾਨੀਆਂ

  • ਟਰੈਕਟਰ ਨੂੰ ਸਿਰਫ਼ ਟਰੈਨਿੰਗ ਪ੍ਰਾਪਤ ਅਤੇ ਲਾਈਸੈਂਸਧਾਰਕ ਡਰਾਈਵਰ ਹੀ ਚਲਾਏਂ।

  • ਟਰੈਕਟਰ 'ਤੇ ਸਵਾਰ ਹੋਣ ਜਾਂ ਉਤਰਨ ਲਈ ਹਮੇਸ਼ਾ ਤਿੰਨ-ਬਿੰਦੂ ਵਾਲਾ (Three-Point) ਤਰੀਕਾ ਅਪਣਾਓ।

  • ਟਰੈਕਟਰ 'ਤੇ ਕਦੇ ਵੀ ਜ਼ਿਆਦਾ ਸਵਾਰੀਆਂ ਨਾ ਬਿਠਾਓ।

  • ਢਲਾਣ ਵਾਲੀ ਜ਼ਮੀਨ 'ਤੇ ਟਰੈਕਟਰ ਚਲਾਉਂਦੇ ਸਮੇਂ ਵਿਸ਼ੇਸ਼ ਸਾਵਧਾਨੀ ਰੱਖੋ।

ਙ. ਬੱਚਿਆਂ ਦੀ ਸੁਰੱਖਿਆ

  • ਖੇਤਾਂ ਵਿੱਚ ਕੰਮ ਕਰ ਰਹੀਆਂ ਮਸ਼ੀਨਾਂ ਦੇ ਨੇੜੇ ਬੱਚਿਆਂ ਨੂੰ ਖੇਡਣ ਨਾ ਦੇਵੋ।

  • ਖੇਤਾਂ ਵਿੱਚ ਰਸਾਇਣਾਂ (ਦਵਾਈਆਂ) ਨੂੰ ਬੱਚਿਆਂ ਦੀ ਪਹੁੰਚ ਤੋਂ ਦੂਰ ਰੱਖੋ।

  • ਟਰੈਕਟਰ ਜਾਂ ਹੋਰ ਮਸ਼ੀਨਾਂ 'ਤੇ ਬੱਚਿਆਂ ਨੂੰ ਸਵਾਰੀ ਕਰਾਉਣਾ ਖ਼ਤਰਨਾਕ ਹੈ।

ਚ. ਸਿਹਤ ਸੰਭਾਲ

  • ਖੇਤਾਂ ਵਿੱਚ ਕੰਮ ਕਰਦੇ ਸਮੇਂ ਧੂਪ ਤੋਂ ਬਚਾਅ ਲਈ ਸਿਰ ਢੱਕਣ ਲਈ ਟੋਪੀ ਜਾਂ ਸਾਫ਼ਾ ਪਹਿਨੋ।

  • ਗਰਮੀਆਂ ਵਿੱਚ ਲੂ ਲੱਗਣ ਤੋਂ ਬਚਣ ਲਈ ਖੂਬ ਸਾਰਾ ਪਾਣੀ ਪੀਂਦੇ ਰਹੋ।

  • ਰਸਾਇਣਾਂ ਦੇ ਛਿੜਕਾਅ ਤੋਂ ਬਾਅਦ ਹਮੇਸ਼ਾ ਹੱਥ-ਮੂੰਹ ਅਤੇ ਸਾਰੇ ਸਰੀਰ ਨੂੰ ਸਾਬਣ ਨਾਲ ਧੋ ਲੈਣਾ ਚਾਹੀਦਾ ਹੈ।

Farm Accident Prevention & Compensation Guide  Punjab Mandi Board Scheme


ਹਾਦਸੇ ਹੋਣ ਤੇ ਮਾਲੀ ਸਹਾਇਤਾ (ਪੰਜਾਬ ਮੰਡੀ ਬੋਰਡ ਸਕੀਮ)

ਪੰਜਾਬ ਸਰਕਾਰ ਦੀ ਮੰਡੀ ਬੋਰਡ ਰਾਹੀਂ ਇਸ ਸਕੀਮ ਵਿੱਚ ਸਾਰੇ ਕਿਸਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਖੇਤੀਬਾੜੀ ਮਜ਼ਦੂਰ ਆਉਂਦੇ ਹਨ ਜਿਹੜੇ:

  • ਖੇਤੀਬਾੜੀ ਦੇ ਸੰਦਾਂ ਨਾਲ ਖੇਤ ਵਿੱਚ ਕੰਮ ਕਰਦੇ ਹਨ।

  • ਜਿਹੜੇ ਟਿਊਬਵੈੱਲ ਲਾਉਣ ਅਤੇ ਟਿਊਬਵੈੱਲ ਵਾਸਤੇ ਬਿਜਲੀ ਦਾ ਕੰਮ ਕਰਦੇ ਹਨ।

  • ਜਿਹੜੇ ਕਾਮੇ ਦਵਾਈ ਅਤੇ ਦਵਾਈ ਛਿੜਕਣ ਵਾਲੀਆਂ ਮਸ਼ੀਨਾਂ ਅਤੇ ਸੱਪ ਕੱਟਣ ਨਾਲ ਪ੍ਰਭਾਵਿਤ ਹੁੰਦੇ ਹਨ।

  • ਜਿਹੜੇ ਕਾਮੇ ਮਾਰਕੀਟ ਕਮੇਟੀਆਂ ਵਿੱਚ ਮਸ਼ੀਨਾਂ ਤੇ ਕੰਮ ਕਰਦੇ ਹਨ।

  • ਖੇਤੀ ਜਿਨਸਾਂ ਦੀ ਢੋਆ ਢੋਆਈ ਕਰਦੇ ਸਮੇਂ।

ਮੰਡੀ ਬੋਰਡ ਵੱਲੋਂ ਮਾਲੀ ਸਹਾਇਤਾ ਦੇ ਰੇਟ

ਸੱਟ ਦੀ ਕਿਸਮਮਾਲੀ ਸਹਾਇਤਾ ਦਾ ਵੇਰਵਾ (ਰੁਪਏ)
ਮੌਤ ਹੋ ਜਾਣ ਤੇ2,00,000/-
ਦੋਵੇਂ ਲੱਤਾਂ, ਦੋਵੇਂ ਬਾਹਵਾਂ ਜਾਂ ਦੋਵੇਂ ਪੈਰ ਵੱਢੇ ਜਾਣ ਤੇ60,000/-
ਇੱਕ ਲੱਤ, ਇਕ ਬਾਂਹ, ਇਕ ਪੈਰ ਜਾਂ ਇਕ ਹੱਥ ਵੱਢੇ ਜਾਣ ਤੇ40,000/-
ਚਾਰੇ ਉਂਗਲਾਂ ਵੱਢੀਆਂ ਜਾਣ ਤੇ40,000/-
ਇਕ ਉਂਗਲ ਵੱਢੀ ਜਾਣ ਤੇ10,000/-
ਸਰੀਰਕ ਅੰਗਾਂ ਦੇ 25% ਤੋਂ ਵੱਧ ਨਕਾਰਾ ਹੋਣ ਤੇ50,000/- ਤੋਂ 1,00,000/-

ਫ਼ਾਰਮ ਭਰਨ ਦਾ ਤਰੀਕਾ
ਮੰਡੀ ਬੋਰਡ ਦੀ ਸਕੀਮ ਮੁਤਾਬਕ ਹਾਦਸੇ ਦਾ ਸ਼ਿਕਾਰ ਜਾਂ ਉਸਦੇ ਨੇੜੇ ਦੇ ਰਿਸ਼ਤੇਦਾਰਾਂ ਨੂੰ ਹਾਦਸੇ ਤੋਂ ਬਾਅਦ 30 ਦਿਨਾਂ ਦੇ ਵਿੱਚ-ਵਿੱਚ ਫ਼ਾਰਮ ਭਰਨਾ ਹੁੰਦਾ ਹੈ। ਜੇ ਦੇਰ ਹੋ ਜਾਵੇ ਤਾਂ ਉਸਦਾ ਕਾਰਣ ਦੱਸਣਾ ਪੈਂਦਾ ਹੈ। ਇਸ ਫ਼ਾਰਮ ਵਿੱਚ ਸ਼ਿਕਾਰ ਹੋਏ ਵਿਅਕਤੀ ਦਾ ਵੇਰਵਾ ਅਤੇ ਸੱਟ ਦੀ ਮਿਕਦਾਰ ਦੱਸਣੀ ਪੈਂਦੀ ਹੈ। ਇਹ ਫ਼ਾਰਮ ਸਰਪੰਚ ਅਤੇ ਪੰਚਾਇਤ ਦੇ ਦੋ ਮੈਂਬਰਾਂ ਜਾਂ ਮਿਊਂਸਪਲ ਕਮਿਸ਼ਨਰ ਤੋਂ ਤਸਦੀਕ ਕਰਵਾਉਣਾ ਪੈਂਦਾ ਹੈ। ਹਾਦਸੇ ਦੇ ਸ਼ਿਕਾਰ ਵਿਅਕਤੀ ਨੂੰ ਹਾਦਸੇ ਦੀ ਪੁਲਿਸ ਰਿਪੋਰਟ ਅਤੇ ਸਬ-ਡਵੀਜ਼ਨਲ ਮਜਿਸਟ੍ਰੇਟ, ਪਟਵਾਰੀ ਜਾਂ ਤਹਿਸੀਲਦਾਰ ਤੋਂ ਵੀ ਤਸਦੀਕ ਕਰਾਉਣਾ ਪੈਂਦਾ ਹੈ। ਜੇ ਇਲਾਜ ਹੋਇਆ ਹੋਵੇ ਤਾਂ ਸੱਟ ਦਾ ਵੇਰਵਾ ਡਾਕਟਰ ਦੀ ਰਿਪੋਰਟ ਵਿੱਚ ਹੋਣਾ ਚਾਹੀਦਾ ਹੈ। ਜੇ ਹਾਦਸੇ ਦਾ ਸ਼ਿਕਾਰ ਵਿਅਕਤੀ ਅਪੰਗ ਹੋ ਜਾਵੇ ਤਾਂ ਚੀਫ ਮੈਡੀਕਲ ਅਫ਼ਸਰ ਦਾ ਸਰਟੀਫਿਕੇਟ ਨਾਲ ਲਾਉਣਾ ਜਰੂਰੀ ਹੈ। ਹਾਦਸੇ ਦੇ ਸ਼ਿਕਾਰ ਵਿਅਕਤੀ ਨੂੰ ਹਲਫ਼ੀਆ ਬਿਆਨ (Affidavit) ਵੀ ਦੇਣਾ ਪਵੇਗਾ ਕਿ ਉਹ ਕਿਸੇ ਹੋਰ ਅਦਾਰੇ ਤੋਂ ਇਸੇ ਹਾਦਸੇ ਲਈ ਮਾਲੀ ਸਹਾਇਤਾ ਨਹੀਂ ਮੰਗ ਰਿਹਾ।


ਹਲਫ਼ਨਾਮਾ (Affidavit) ਫਾਰਮੈਟ

(ਇਹ ਇੱਕ ਨਮੂਨਾ ਹੈ। ਅਸਲ ਫਾਰਮ ਮੰਡੀ ਬੋਰਡ ਕਾਰਜਾਲਯ ਵਿੱਚ ਮਿਲੇਗਾ)

ਹਲਫ਼ਨਾਮਾ

ਮੈਂ, ____________________________ [ਪੂਰਾ ਨਾਮ], ਪਿਤਾ ____________________________, ਨਿਵਾਸੀ ____________________________ [ਪੂਰਾ ਪਤਾ], ਤਹਿਸੀਲ ____________________________, ਜ਼ਿਲ੍ਹਾ ____________________________, ਇਹ ਹਲਫ਼ੀਆ ਦੇਦਾ/ਦੇਦੀ ਹਾਂ ਕਿ:

  1. ਮੈਂ ਇੱਕ ਕਿਸਾਨ/ਖੇਤ ਮਜ਼ਦੂਰ ਹਾਂ।

  2. ਮੈਨੂੰ ਦਿਨਾਂਕ //________ ਨੂੰ, ____________________________ [ਸਥਾਨ ਦਾ ਨਾਮ] ਵਿਖੇ, ਖੇਤੀ ਦਾ ਕੰਮ ਕਰਦੇ ਸਮੇਂ ____________________________ [ਹਾਦਸੇ ਦਾ ਸੰਖੇਪ ਵੇਰਵਾ] ਦਾ ਹਾਦਸਾ ਪੇਸ਼ ਆਇਆ।

  3. ਉਪਰੋਕਤ ਹਾਦਸੇ ਕਾਰਨ ਮੈਨੂੰ/ਮੇਰੇ ਪਰਿਵਾਰ ਦੇ ਮੈਂਬਰ ____________________________ [ਨਾਮ] ਨੂੰ ____________________________ [ਚੋਟ ਦਾ ਵੇਰਵਾ] ਦੀ ਚੋਟ ਆਈ ਹੈ।

  4. ਮੈਂ ਇਹ ਵੀ ਹਲਫ਼ੀਆ ਦੇਦਾ/ਦੇਦੀ ਹਾਂ ਕਿ ਮੈਂ ਉਪਰੋਕਤ ਹਾਦਸੇ ਲਈ ਕਿਸੇ ਹੋਰ ਸਰਕਾਰੀ, ਅਰਧ-ਸਰਕਾਰੀ ਜਾਂ ਨਿਜੀ ਬੀਮਾ ਕੰਪਨੀ/ਅਦਾਰੇ ਤੋਂ ਕੋਈ ਮੁਆਵਜ਼ਾ ਜਾਂ ਮਾਲੀ ਸਹਾਇਤਾ ਪ੍ਰਾਪਤ ਨਹੀਂ ਕੀਤੀ ਹੈ ਅਤੇ ਨਾ ਹੀ ਭਵਿੱਖ ਵਿੱਚ ਮੰਗਣੀ ਹੈ।

  5. ਮੈਂ ਪੰਜਾਬ ਮੰਡੀ ਬੋਰਡ ਵੱਲੋਂ ਖੇਤੀ ਹਾਦਸਾ ਬੀਮਾ ਸਕੀਮ ਅਧੀਨ ਮਾਲੀ ਸਹਾਇਤਾ ਲਈ ਆਪਣਾ ਦਾਅਵਾ ਪੇਸ਼ ਕਰਦਾ/ਕਰਦੀ ਹਾਂ।

ਮੈਂ ਇਹ ਹਲਫ਼ਨਾਮਾ ਇਸ ਗੱਲ ਦੀ ਪੁਸ਼ਟੀ ਲਈ ਦੇ ਰਿਹਾ/ਰਹੀ ਹਾਂ ਕਿ ਉਪਰੋਕਤ ਦੱਸੀਆਂ ਗਈਆਂ ਸਾਰੀਆਂ ਬਾਤਾਂ ਸੱਚੀਆਂ ਹਨ ਅਤੇ ਮੈਂ ਇਸਦੀ ਪੁਸ਼ਟੀ ਕਰਦਾ/ਕਰਦੀ ਹਾਂ।

ਹਲਫ਼ੀਆ ਦੇਣ ਵਾਲੇ ਦੇ ਹਸਤਾਖਰ:


ਨਾਮ: _________________________
ਪਤਾ: _________________________

ਮੇਰੇ ਸਾਹਮਣੇ ਹਲਫ਼ੀਆ ਦਿੱਤਾ ਗਿਆ:

ਨੋਟਰੀ ਪਬਲਿਕ/ਗਜ਼ਟਡ ਅਫਸਰ ਦੇ ਹਸਤਾਖਰ ਅਤੇ ਮੋਹਰ

ਨਾਮ: _________________________
ਪਦਨਾਮ: _________________________
ਮੋਹਰ:
ਤਾਰੀਖ: _________________________


(ਨੋਟ: ਇਹ ਫਾਰਮ ਭਰਨ ਲਈ ਆਪਣੇ ਨੇੜਲੇ ਮੰਡੀ ਬੋਰਡ ਦਫਤਰ ਜਾਂ ਗ੍ਰਾਮ ਸਭਾ/ਪੰਚਾਇਤ ਦੇ ਸਕੱਤਰ ਤੋਂ ਸਹੀ ਮਾਰਗਦਰਸ਼ਨ ਅਤੇ ਅਪਡੇਟਡ ਫਾਰਮ ਪ੍ਰਾਪਤ ਕਰੋ।)



--- **... (ਲੇਖ ਦਾ ਮੁੱਖ ਕੰਟੈਂਟ ਇੱਥੇ ਖਤਮ ਹੁੰਦਾ ਹੈ) ...** --- ### **ਸੋਸ਼ਲ ਮੀਡੀਆ 'ਤੇ ਸਾਂਝਾ ਕਰਨ ਲਈ ਹੈਸ਼ਟੈਗ

ਇਸ ਲੇਖ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕਰਨ ਲਈ ਹੇਠਲੇ ਹੈਸ਼ਟੈਗ ਵਰਤੋ:

#ਕਿਸਾਨ_ਸੁਰੱਖਿਆ #ਖੇਤੀ_ਹਾਦਸੇ #PunjabMandiBoard #ਮੁਆਵਜ਼ਾ_ਸਕੀਮ #KisanGyan #FarmSafety #ਖੇਤੀਬਾੜੀ #ਪੰਜਾਬ_ਕਿਸਾਨ

ਮਹੱਤਵਪੂਰਨ ਨੋਟ:
ਇਹ ਜਾਣਕਾਰੀ ਸਿਰਫ਼ ਸਿੱਖਿਆ ਅਤੇ ਜਾਗਰੂਕਤਾ ਲਈ ਹੈ। ਇਸ ਵਿੱਚ ਦਿੱਤੀ ਗਈ ਸਾਰੀ ਜਾਣਕਾਰੀ ਪੰਜਾਬ ਕ੍ਰਿਸ਼ੀ ਯੂਨੀਵਰਸਿਟੀ (PAU) ਅਤੇ ਪੰਜਾਬ ਮੰਡੀ ਬੋਰਡ ਦੇ ਸਰੋਤਾਂ 'ਤੇ ਅਧਾਰਿਤ ਹੈ। ਅਸੀਂ ਕਿਸੇ ਵੀ ਤਰ੍ਹਾਂ ਦਾ ਦਾਅਵਾ ਨਹੀਂ ਕਰ ਰਹੇ ਅਤੇ ਨਾ ਹੀ PAU ਦੇ ਅਧਿਕਾਰਾਂ ਨੂੰ ਚੁਣੌਤੀ ਦੇ ਰਹੇ ਹਾਂ। ਅਸਲੀ ਅਪਡੇਟਡ ਜਾਣਕਾਰੀ ਅਤੇ ਸਹਾਇਤਾ ਲਈ ਸੰਬੰਧਿਤ ਅਧਿਕਾਰਤ ਵਿਭਾਗਾਂ ਨਾਲ ਸੰਪਰਕ ਕਰੋ।

Important Note:
This information is for educational and awareness purposes only. All information provided here is based on sources from Punjab Agricultural University (PAU) and Punjab Mandi Board. We are not making any claims nor challenging any rights of PAU. For actual updated information and assistance, please contact the relevant official departments.

🌾 Subscribe to 5AB AGRO 🌾

Get the latest updates on farming tips, market prices & agriculture news directly in your inbox 🚜